ਇਸ ਤਰ੍ਹਾਂ ‘ਜੀਵ’ ਮਾਇਆ ਦੇ ਭਰਮ-ਭੁਲਾਵੇ ਕਾਰਣ, ਆਪਣੀ ਹਉਮੈ ਵਿਚ ਅਕਾਲ ਪੁਰਖ ਦਾ ਸਾਨੀ (rival) ਬਣ ਬਹਿੰਦਾ ਹੈ ਅਤੇ ਪਾਖੰਡ (impersonification) ਦਾ ਦੋਸ਼ੀ ਬਣਦਾ ਹੈ। ਇਸ ਹਉਮੈ ਵਿਚ ਜੋ ਕੁਝ ਭੀ ਜੀਵ ਕਰਦਾ ਹੈ, ਸਭ ਕੂੜ ਹੀ ਕੂੜ ਹੈ। ਗੁਰਬਾਣੀ ਵਿਚ ਜੀਵ ਦੀ ਹਉਮੈ ਵਾਲੀ ਅਵਸਥਾ ਨੂੰ ਇਉਂ ਦਰਸਾਇਆ ਗਿਆ ਹੈ -
ਹਉ ਵਿਚਿ ਆਇਆ ਹਉ ਵਿਚਿ ਗਇਆ ॥
ਹਉ ਵਿਚਿ ਜੰਮਿਆ ਹਉ ਵਿਚਿ ਮੁਆ ॥
ਹਉ ਵਿਚਿ ਦਿਤਾ ਹਉ ਵਿਚਿ ਲਇਆ ॥
ਹਉ ਵਿਚਿ ਖਟਿਆ ਹਉ ਵਿਚਿ ਗਇਆ ॥
ਹਉ ਵਿਚਿ ਸਚਿਆਰੁ ਕੂੜਿਆਰੁ ॥
ਹਉ ਵਿਚਿ ਪਾਪ ਪੁੰਨ ਵੀਚਾਰੁ ॥
ਹਉ ਵਿਚਿ ਨਰਕਿ ਸੁਰਗਿ ਅਵਤਾਰੁ ॥
ਹਉ ਵਿਚਿ ਹਸੈ ਹਉ ਵਿਚਿ ਰੋਵੈ ॥
ਹਉ ਵਿਚਿ ਭਰੀਐ ਹਉ ਵਿਚਿ ਧੋਵੈ ॥
ਹਉ ਵਿਚਿ ਜਾਤੀ ਜਿਨਸੀ ਖੋਵੈ ॥
ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ ॥
ਮੋਖ ਮੁਕਤਿ ਕੀ ਸਾਰ ਨ ਜਾਣਾ ॥
ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥
ਹਉਮੈ ਕਰਿ ਕਰਿ ਜੰਤ ਉਪਾਇਆ ॥
ਹਉਮੈ ਬੂਝੈ ਤਾ ਦਰੁ ਸੂਝੈ ॥
ਗਿਆਨ ਵਿਹੂਣਾ ਕਥਿ ਕਥਿ ਲੂਝੈ ॥
ਨਾਨਕ ਹੁਕਮੀ ਲਿਖੀਐ ਲੇਖੁ ॥
ਜੇਹਾ ਵੇਖਹਿ ਤੇਹਾ ਵੇਖੁ ॥(ਪੰਨਾ-466)
ਹਉ ਵਿਚਿ ਜੰਮਿਆ ਹਉ ਵਿਚਿ ਮੁਆ ॥
ਹਉ ਵਿਚਿ ਦਿਤਾ ਹਉ ਵਿਚਿ ਲਇਆ ॥
ਹਉ ਵਿਚਿ ਖਟਿਆ ਹਉ ਵਿਚਿ ਗਇਆ ॥
ਹਉ ਵਿਚਿ ਸਚਿਆਰੁ ਕੂੜਿਆਰੁ ॥
ਹਉ ਵਿਚਿ ਪਾਪ ਪੁੰਨ ਵੀਚਾਰੁ ॥
ਹਉ ਵਿਚਿ ਨਰਕਿ ਸੁਰਗਿ ਅਵਤਾਰੁ ॥
ਹਉ ਵਿਚਿ ਹਸੈ ਹਉ ਵਿਚਿ ਰੋਵੈ ॥
ਹਉ ਵਿਚਿ ਭਰੀਐ ਹਉ ਵਿਚਿ ਧੋਵੈ ॥
ਹਉ ਵਿਚਿ ਜਾਤੀ ਜਿਨਸੀ ਖੋਵੈ ॥
ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ ॥
ਮੋਖ ਮੁਕਤਿ ਕੀ ਸਾਰ ਨ ਜਾਣਾ ॥
ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥
ਹਉਮੈ ਕਰਿ ਕਰਿ ਜੰਤ ਉਪਾਇਆ ॥
ਹਉਮੈ ਬੂਝੈ ਤਾ ਦਰੁ ਸੂਝੈ ॥
ਗਿਆਨ ਵਿਹੂਣਾ ਕਥਿ ਕਥਿ ਲੂਝੈ ॥
ਨਾਨਕ ਹੁਕਮੀ ਲਿਖੀਐ ਲੇਖੁ ॥
ਜੇਹਾ ਵੇਖਹਿ ਤੇਹਾ ਵੇਖੁ ॥(ਪੰਨਾ-466)
ਇਲਾਹੀ ‘ਜੋਤਿ’ ਦੇ ਪ੍ਰਕਾਸ਼ ਤੋਂ ਬਗੈਰ, ਮਾਇਆ ਦੀ ਅਗਿਆਨਤਾ ਤੇ ਭਰਮ-ਭੁਲਾਵੇ ਅਥਵਾ ‘ਹਉਮੈ’ ਨੂੰ ਗੁਰਬਾਣੀ ਵਿਚ ਇਉਂ ਬਿਆਨ ਕੀਤਾ ਗਿਆ ਹੈ -
Upcoming Samagams:Close